ਸੁਖਬੀਰ ਬਾਦਲ ਬਾਰੇ ਆਈ ਵੱਡੀ ਤਾਜਾ ਖਬਰ ਜਲਦੀ ਦੇਖੋ

ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾ ਕੀਤਾ ਕਿ ਉਹ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਮੰਗਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ਵਿਚ ਧਰਨੇ ਦੇਵੇਗਾ ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਮੁਆਵਜ਼ਾ ਦੇਣ ਤੋਂ ਇਨਕਾਰੀ ਹੈ ਤੇ ਪਾਰਟੀ ਵੱਲੋ਼ 30 ਸਤੰਬਰ ਤੋਂ 45 ਰੋਜ਼ਾ ਪੰਜਾਬ ਬਚਾਓ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਭ੍ਰਿਸ਼ਟ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕੀਤਾ ਜਾ ਸਕੇ।

ਅਕਾਲੀ ਦਲ ਦੀ ਕੋਰ ਕਮੇਟੀ, ਜਿਸਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਨੇ ਇਹ ਵੀ ਫੈਸਲਾ ਲਿਆ ਕਿ ਮਣੀਪੁਰ ਤੇ ਨੂਹ ਵਿਚ ਪਾਰਟੀ ਵਫਦ ਭੇਜਿਅ ਜਾਵੇਗਾ ਤਾਂ ਜੋ ਹਾਲਾਤ ਦਾ ਜਾਇਜ਼ਾ ਲਿਆ ਜਾ ਸਕੇ ਤੇ ਨਸ਼ਲੀ ਹਿੰਸਾ ਦੇ ਪੀੜਤਾਂ ਵਾਸਤੇ ਇਨਸਾਫ ਮੰਗਿਆ ਜਾ ਸਕੇ।

ਪਾਰਟੀ ਨੇ ਹਰਿਆਣਾ ਦੇ ਨੂਹ ਵਿਚ ਵਾਪਰੀ ਫਿਰਕੂ ਹਿੰਸਾ ਤੇ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਰਹਿਣ ਦੀ ਨਿਖੇਧੀ ਕੀਤੀ। ਪਾਰਟੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਮਣੀਪੁਰ ਤੇ ਨੂਹ ਦੇ ਪੀੜਤਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫਲ ਰਹਿਣ ਤੇ ਵਿਵਾਦ ਵਾਲੇ ਇਲਾਕਿਆਂ ਵਿਚ ਜਾਣ ਤੋਂ ਅਸਮਰਥ ਰਹਿਣ ਦੀ ਵੀ ਨਿਖੇਧੀ ਕੀਤੀ।

ਕੋਰ ਕਮੇਟੀ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਕ ਬੀ ਡੀ ਪੀ ਓ ਨੂੰ ਤਰੱਕੀ ਦੇ ਕੇ ਉਸਦੀ ਬਦਲੀ ਕਰਵਾਉਣ ਤੇ ਉਸਨੂੰ ਪਠਾਨਕੋਟ ਦੇ ਏ ਡੀ ਸੀ ਦਾ ਚਾਰਜ ਦੁਆ ਕੇ 100 ਏਕੜ ਅਮੀਰ ਪੰਚਾਇਤੀ ਜ਼ਮੀਨ ਰੇਤ ਮਾਫੀਆ ਦੇ ਨਾਂ ਕਰਵਾਉਣ ਦੇ ਘੁਟਾਲੇ ਵਿਚ ਸ਼ਾਮਲ ਹੋਣ ਲਈ ਉਹਨਾਂ ਨੂੰ ਬਰਖ਼ਾਸਤ ਕੀਤਾ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਮੰਤਰੀਆਂ ਨੂੰ ਭਲਕੇ ਆਜ਼ਾਦੀ ਦਿਹਾੜੇ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਾ ਦਿੱਤੀ ਜਾਵੇ।

ਕਿਸਾਨਾਂ ਅਤੇ ਜਿਹਨਾਂ ਦੇ ਘਰ ਪਿਛਲੇ ਮਹੀਨੇ ਆਏ ਹੜ੍ਹਾਂ ਵਿਚ ਤਬਾਹ ਹੋਏ ਹਨ, ਨਾਲ ਹੋ ਰਹੇ ਅਨਿਆਂ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਾਲੇ ਤੱਕ ਕਿਸੇ ਨੂੰ ਵੀ ਕੋਈ ਮੁਆਵਜ਼ਾ ਨਹੀਂ ਮਿਲਿਆ ਜਦੋਂ ਕਿ ਕਿਸਾਨਾਂ ਦੀ ਆਰਥਿਕ ਹਾਲਾਤ ਵਿਗੜ ਗਈ ਹੈ। ਉਹਨਾਂ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫਸਲ ਤਬਾਹ ਹੋਈ ਹੈ, ਉਹਨਾਂ ਸਾਰਿਆਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਉਹਨਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਹੜ੍ਹਾਂ ਵਿਚ ਜਿਹਨਾਂ ਦੇ ਘਰ ਨੁਕਸਾਨੇ ਗਏ ਹਨ, ਉਹਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਜਿਹਨਾਂ ਦੇ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਉਹਨਾਂ ਨੂੰ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਦੇ ਸਾਰੇ ਹਲਕਿਆਂ ਵਿਚ 30 ਸਤੰਬਰ ਤੋਂ 45 ਰੋਜ਼ਾ ਪੰਜਾਬ ਬਚਾਓ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਕਾਬ ਕੀਤਾ ਜਾ ਸਕੇ ਜੋ ਹਰ ਮੁਹਾਜ਼ ’ਤੇ ਫੇਲ੍ਹ ਸਾਬਤ ਹੋਏ ਹਨ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

About admin

Check Also

ਪੰਜਾਬ ਵੱਲ ਵੱਧ ਰਿਹਾ ਤੇਜ ਤੂਫਾਨ ,ਦੇਖੋ ਵੱਡੀ ਅਪਡੇਟ !

ਦੋਸਤੋ ਜਾਣਕਾਰੀ ਦੇਣ ਜਾ ਰਹੇ ਹਾਂ ਪੰਜਾਬ ਦੇ ਮੌਸਮ ਦੇ ਬਾਰੇ। ਦੋਸਤੋ ਵੀ ਦੇਖ ਰਹੇ …

Leave a Reply

Your email address will not be published. Required fields are marked *